ਮੇਘ ਰਾਜ ਮਿੱਤਰ
ਅਸੀਂ ਜਾਣਦੇ ਹਾਂ ਕਿ ਸੂਰਜ ਦੋ ਪ੍ਰਕਾਸ਼ ਨੂੰ ਜੇ ਪ੍ਰਿਜਮ ਵਿੱਚੋਂ ਦੀ ਲੰਘਾਇਆ ਜਾਵੇ ਤਾਂ ਇਹ ਸੱਤ ਰੰਗਾਂ ਵਿੱਚ ਟੁੱਟ ਜਾਂਦਾ ਹੈ। ਇਹ ਸੱਤ ਰੰਗ ਹਨ- ਵੈਗਣੀ, ਜਾਮਨੀ, ਨੀਲਾ, ਹਰਾ, ਪੀਲਾ, ਸੰਤਰੀ ਤੇ ਲਾਲ। ਜਦੋਂ ਸੂਰਜ ਦੀਆਂ ਕਿਰਨਾਂ ਸਾਡੇ ਵਾਯੂਮੰਡਲ ਵਿੱਚ ਦਾਖਲ ਹੁੰਦੀਆਂ ਹਨ ਤਾਂ ਇਹ ਵਾਯੂਮੰਡਲ ਵਿੱਚ ਮੌਜੂਦ ਆਕਸੀਜਨ, ਨਾਈਟੋ੍ਰਜਨ, ਕਾਰਬਨਡਾਈਅਕਸਾਈਡ, ਜਲ ਵਾਸ਼ਪ ਤੇ ਧੂੜ ਦੇ ਕਣਾਂ ਤੇ ਪੈ ਕੇ ਖਿੰਡ ਜਾਂਦੀਆਂ ਹਨ। ਇਸ ਲਈ ਸਾਡੀ ਧਰਤੀ ਦੇ ਚਾਰੇ ਪਾਸੇ ਪ੍ਰਕਾਸ਼ ਹੋ ਜਾਂਦਾ ਹੈ। ਸੂਰਜ ਦੀ ਰੌਸ਼ਨੀ ਦੇ ਪਹਿਲੇ ਤਿੰਨੇ ਰੰਗਾਂ ਵੈਗਣੀ, ਜਾਮਨੀ ਤੇ ਨੀਲੇ ਦੀ ਸਮਰੱਥਾ ਦੂਜੇ ਰੰਗਾਂ ਨਾਲੋਂ ਵੱਧ ਹੁੰਦੀ ਹੈ ਇਹ ਕਾਰਨ ਹੀ ਸਾਡੀਆਂ ਅੱਖਾਂ ਤੱਕ ਇਹ ਰੰਗ ਹੀ ਵੱਧ ਪਹੁੰਚਦੇ ਹਨ। ਇਸ ਲਈ ਹੀ ਸਾਨੂੰ ਅਸਮਾਨ ਨੀਲਾ ਦਿਖਾਈ ਦਿੰਦਾ ਹੈ। ਕੁਝ ਲੋਕਾਂ ਦਾ ਵਿਚਾਰ ਹੈ ਕਿ ਧਰਤੀ ਦੇ ਚਾਰੇ ਪਾਸੇ ਸਮੁੰਦਰ ਹੈ ਅਤੇ ਪਾਣੀ ਦਾ ਰੰਗ ਨੀਲਾ ਹੁੰਦਾ ਹੈ। ਇਸ ਕਰਕੇ ਹੀ ਅਸਮਾਨ ਦਾ ਰੰਗ ਨੀਲਾ ਵਿਖਾਈ ਦਿੰਦਾ ਹੈ ਪਰ ਇਹ ਅਸਲੀਅਤ ਨਹੀਂ ਹੈ।