ਧਰਤੀ ਤੇ ਰਹਿਣ ਵਾਲਾ ਕੋਈ ਜੀਵ ਜੰਤੂ ਆਕਸੀਜਨ ਤੋਂ ਬਿਨਾਂ ਨਹੀਂ ਰਹਿ ਸਕਦਾ। ਚੰਦ ਤੇ ਆਕਸੀਜਨ ਦੀ ਹੋਂਦ ਹੀ ਨਹੀਂ ਹੈ। ਇਸ ਲਈ ਕੋਈ ਜੀਵ ਜੰਤੂ ਚੰਦ ਤੇ ਜੀਵਤ ਨਹੀਂ ਰਹਿ ਸਕਦਾ ਹੈ। ਵਿਗਿਆਨੀ ਇਸ ਗੱਲ ਦਾ ਯਤਨ ਕਰ ਰਹੇ ਹਨ ਕਿ ਚੰਦਰਮਾ ਤੇ ਕਿਸੇ ਨਾ ਕਿਸੇ ਢੰਗ ਨਾਲ ਆਕਸੀਜਨ ਪੈਦਾ ਕੀਤੀ ਜਾ ਸਕੇ। ਚੰਦਰਮਾ ਦਾ ਵਾਯ- ਮੰਡਲ ਨਾ ਹੋਣ ਕਰਕੇ ਉੱਥੇ ਉਲਕਾਵਾਂ ਦੀ ਬਰਸਾਤ ਹੁੰਦੀ ਰਹਿੰਦੀ ਹੈ ਕਿਉਂਕਿ ਧਰਤੀ ਦਾ ਵਾਯੂਮੰਡਲ ਤਾਂ ਪੁਲਾੜ ਵਿੱਚ ਆ ਰਹੇ ਪੱਥਰ ਦੇ ਟੁਕੜਿਆਂ ਨੂੰ ਰਸਤੇ ਵਿੱਚ ਹੀ ਰਾਖ ਬਣਾ ਦਿੰਦਾ ਹੈ। ਪਰ ਚੰਦਰਮਾ ਤੇ ਵਾਯੂਮੰਡਲ ਹੀ ਨਹੀਂ। ਇਸ ਲਈ ਂਇਹ ਸਿੱਧੇ ਹੀ ਚੰਦਰਮਾ ਤੇ ਆ ਟਕਰਾਉਂਦੇ ਹਨ । ਇਸ ਤਰਾਂ੍ਹ ਹੀ ਚੰਦਰਮਾ ਤੇ ਪਾਣੀ ਦੀ ਹੋਂਦ ਨਹੀਂ ਹੈ। ਕਿਉਂਕਿ ਜੀਵਨ ਲਈ ਲੋੜੀਂਦੀਆਂ ਜਰੂਰਤਾਂ ਚੰਦਰਮਾ ਤੇ ਉਪਲਬਧ ਨਹੀਂ ਹਨ ਸੋ ਮਨੁੱਖ ਜਾਂ ਕਿਸੇ ਹੋਰ ਜੀਵ ਦਾ ਚੰਦਰਮਾ ਤੇ ਰਹਿਣਾ ਅਸੰਭਵ ਹੇੈ।