-ਮੇਘ ਰਾਜ ਮਿੱਤਰ
ਧਰਤੀ ਤੇ ਰਹਿ ਰਹੀਆਂ ਜਾਨਵਰਾਂ ਦੀਆਂ ਲੱਖਾਂ ਕਿਸਮਾਂ ਵਿੱਚੋਂ ਸਿਰਫ ਜੁਗਨੂੰ ਹੀ ਅਜਿਹੇ ਨਹੀਂ ਹਨ ਜਿਹੜੇ ਰੌਸ਼ਨੀ ਪੇੈਦਾ ਕਰਦੇ ਹਨ। ਮੱਛੀਆਂ ਤੇ ਹੋਰ ਜਾਨਵਰਾਂ ਦੀਆਂ ਅਜਿਹੀਆਂ ਸੈਂਕੜੇ ਕਿਸਮਾਂ ਹਨ ਜਿਹੜੀਆਂ ਰੌਸ਼ਨੀ ਪੈਦਾ ਕਰਦੀਆਂ ਹਨ। ਜੁਗਨੂੰ ਅਜਿਹੀਆਂ ਸੇੈਂਕੜੇ ਕਿਸਮਾਂ ਹਨ ਜਿਹੜੀਆਂ ਰੌਸ਼ਨੀ ਪੈਦਾ ਕਰਦੀਆਂ ਹਨ। ਜੁਗਨੂੰ ਅਜਿਹਾ ਆਪਣੇ ਸਾਥੀਆਂ ਨੂੰ ਆਪਣੇ ਨੇੜੇ ਸੱਦਣ ਲਈ ਕਰਦਾ ਹੈ। ਲੁਸੀਫਰੀਨ ਤੇ ਲੁਸੀਫਰੇਜ ਨਾਂ ਦੇ ਦੋ ਰਸਾਇਣਕ ਕ੍ਰਿਆ ਪੇੈਦਾ ਹੁੰਦੀ ਹੈ। ਜਿਸ ਕਾਰਣ ਰੌੋਸ਼ਨੀ ਹੁੰਦੀ ਹੈ। ਜੁਗਨੂੰ ਵਿੱਚ ਵੀ ਇਹ ਦੋਵੇਂ ਰਸਾਇਣਕ ਪਦਾਰਥ ਹੁੰਦੇ ਹਨ ਜਿੰਨ੍ਹਾਂ ਦੀ ਰਸਾਇਣਕ ਕ੍ਰਿਆ ਕਰਕੇ ਹੀ ਰੌਸ਼ਨੀ ਪੈਦਾ ਹੁੰਦੀ ਹੈ। ਵਿਦਿਆਰਥੀਉ ਉਹ ਦਿਨ ਦੂਰ ਨਹੀਂ ਜਦੋਂ ਜੁਗਨੂੰ ਤੋਂ ਜਾਣਕਾਰੀ ਪ੍ਰਾਪਤ ਕਰਕੇ ਤੁਸੀਂ ਆਪਣੇ ਘਰਾਂ ਦੇ ਗਮਲਿਆਂ ਵਿੱਚ ਇਹ ਦੋਵੇਂ ਰਸਾਇਣਕ ਪਦਾਰਥ ਮਿਲਾਕੇ ਪੌਦਿਆਂ ਨੂੰ ਜਗਣ ਬੁਝਣ ਲਾ ਦਿਆ ਕਰੋਗੇ।
                        
                        
                        
                        
                        
                        
                        
                        
                        
		