ਕੀ ਖੋਜਾਂ ਧਾਰਮਿਕ ਗ੍ਰੰਥਾਂ ਵਿਚ ਪਹਿਲਾ ਹੀ ਦਰਜ ਹੁੰਦੀਆਂ ਹਨ?

– ਮੇਘ ਰਾਜ ਮਿੱਤਰ

ਹਰ ਧਰਮ ਦਾ ਇੱਕ ਸਾਂਝਾ ਗੁਣ ਹੁੰਦਾ ਹੈ। ਉਹ ਦਾਅਵੇ ਕਰਦੇ ਹਨ ਕਿ ਦੁਨੀਆਂ ਦੀ ਹਰ ਖੋਜ ਉਨ•ਾਂ ਦੇ ਧਾਰਮਿਕ ਗ੍ਰੰਥ ਵਿਚ ਪਹਿਲਾਂ ਹੀ ਦਰਜ ਹੈ। ਜੇ ਇਹ ਹੁੰਦਾ ਤਾਂ ਦੁਨੀਆਂ ਦੇ ਵੱਡੇ ਵੱਡੇ ਧਾਰਮਿਕ ਪੁਜਾਰੀਆਂ ਨੇ ਹੀ ਇਹ ਖੋਜਾਂ ਕੀਤੀਆਂ ਹੁੰਦੀਆਂ। ਧਰਮਾਂ ਦੇ ਗ੍ਰੰਥ ਪੰਜ ਹਜ਼ਾਰ ਸਾਲ ਪਹਿਲਾਂ ਤੋਂ ਇਥੇ ਮੌਜੂਦ ਹਨ। ਕਰੋੜਾਂ ਲੋਕ ਹਰ ਸਾਲ ਪਲੇਗ ਤੇ ਟੀ. ਬੀ. ਵਰਗੀਆਂ ਬਿਮਾਰੀਆਂ ਨਾਲ ਮਰਦੇ ਰਹੇ। ਕੀ ਸਾਡੇ ਧਾਰਮਿਕ ਆਗੂਆਂ ਨੇ ਉਨ•ਾਂ ਗ੍ਰੰਥਾਂ ਵਿਚੋਂ ਦਵਾਈਆਂ ਲੱਭ ਕੇ ਉਨ•ਾਂ ਲੋਕਾਂ ਨੂੰ ਬਚਾਉਣ ਦੇ ਕੋਈ ਯਤਨ ਕੀਤੇ? 1935 ਵਿਚ ਭਾਰਤੀਆਂ ਦੀ ਔਸਤ ਉਮਰ 35 ਵਰ•ੈ ਹੀ ਸੀ, ਜੇ ਅੱਜ ਇਹ 68 ਵਰਿ•ਆਂ ਨੂੰ ਪੁੱਜ ਗਈ ਹੈ ਇਹ ਵਿਗਿਆਨਕ ਖੋਜਾਂ ਨਾਲ ਸੰਭਵ ਹੋਇਆ ਹੈ ਨਾ ਕਿ ਧਾਰਮਿਕ ਬੰਦਸਾਂ ਜਾਂ ਰਹੁ ਰੀਤਾਂ ਨਾਲ?

 

Back To Top