– ਮੇਘ ਰਾਜ ਮਿੱਤਰ
ਧਰਤੀ ਤੇ ਬਹੁਤ ਸਾਰੀਆਂ ਘਟਨਾਵਾਂ ਅਜਿਹੀਆਂ ਹਨ ਜਿਹਨ•ਾਂ ਨੂੰ ਮਾਪਣ ਲਈ ਜਾਂ ਵੇਖਣ ਲਈ ਯੰਤਰਾਂ ਦੀ ਲੋੜ ਪੈਂਦੀ ਹੈ। ਕੋਈ ਮਾਈਕਰੋਸਕੋਪ ਨਾਲ ਵੇਖੀ ਜਾ ਸਕਦੀ ਹੈ ਕੋਈ ਇਲੈਕਟਰੋਨਿਕ ਮਾਈਕਰੋਸਕੋਪ ਨਾਲ ਵੇਖੀ ਜਾ ਸਕਦੀ ਹੈ ਕਿਸੇ ਨੂੰ ਵੇਖਣ ਲਈ ਟੈਲੀਸਕੋਪ ਦੀ ਵਰਤੋਂ ਜਾਂਦੀ ਹੈ। ਕਿਸੇ ਨੂੰ ਤਾਪਮਾਨ ਦੀ ਘਾਟ ਵਾਧ ਨਾਲ ਕਿਸੇ ਨੂੰ ਕਿਰਨਾਂ ਰਾਹੀ ਵੇਖਿਆ ਜਾ ਸਕਦਾ ਹੈ। ਕੁਝ ਨੂੰ ਵੇਖਣ ਲਈ ਅਜੇ ਤੱਕ ਯੰਤਰ ਵੀ ਨਾ ਬਣੇ ਹੋਣ। ਇਸ ਤਰ•ਾਂ ਇਹਨਾਂ ਵੱਖ ਵੱਖ ਢੰਗਾਂ ਰਾਹੀ ਚੀਜ਼ਾਂ ਵੇਖੀਆਂ ਜਾਂ ਮਹਿਸੂਸ ਕੀਤੀਆਂ ਜਾ ਸਕਦੀਆਂ ਹਨ ਪਰ ਜਿਸ ਢੰਗ ਨਾਲ ਪ੍ਰਮਾਤਮਾ ਨੂੰ ਮਹਿਸੂਸ ਕਰਨ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ ਉਹ ਗਲਤ ਹੈ। ਮੈਂ ਦੁਨੀਆਂ ਦੇ ਵੱਖ ਵੱਖ ਦੇਸ਼ਾਂ ਵਿਚ 40-40 ਜਾਂ 50-50 ਸਾਲ ਭਗਤੀ ਕਰਨ ਵਾਲੇ ਮਨੁੱਖਾਂ ਨੂੰ ਮਿਲਿਆ ਹਾਂ ਸਭ ਦਾ ਇਕਬਾਲ ਕਿ ਅਜੇ ਤੱਕ ਪ੍ਰਮਾਤਮਾ ਦੇ ਦਰਸ਼ਨ ਉਹਨਾਂ ਨੂੰ ਨਹੀਂ ਹੋਏ। ਜੇ ਕਿਸੇ ਨੂੰ ਇਹ ਹੋ ਵੀ ਜਾਣ ਤਾਂ ਵੀ ਇਹ ਹਕੀਕਤ ਨਹੀਂ ਹੋਵੇਗੀ ਕਿਉਂਕਿ ਸਭ ਦਾ ਉਸ ਬਾਰੇ ਵਰਨਣ ਵੱਖ ਵੱਖ ਹੋਵੇਗਾ ਪਰ ਜੇ ਉਹ ਸੱਚੀ ਮੁੱਚੀ ਹੋਵੇਗਾ ਤਾਂ ਉਸਦਾ ਅਕਾਰ ਰੰਗ ਰੂਪ ਸਭ ਧਰਮਾਂ ਵਾਲਿਆਂ ਨੂੰ ਇਕੋ ਜਿਹਾ ਹੀ ਨਜ਼ਰ ਆਵੇਗਾ ਵੱਖ ਵੱਖ ਨਹੀਂ। ਕੀ ਧਰਮ ਨੇ ਮਨੁੱਖੀ ਜੀਵਨ ਨੂੰ ਅਨੁਸ਼ਾਸਨਬੱਧ ਕੀਤਾ ਹੈ।
ਅੱਜ ਦੁਨੀਆਂ ਦੇ ਸਭ ਤੋਂ ਵੱਧ ਧਰਮ ਅਤੇ ਉਹਨਾਂ ਨੂੰ ਮੰਨਣ ਵਾਲੇ ਸਾਡੇ ਦੇਸ਼ ਵਿਚ ਹਨ। ਫਿਰ ਤਾਂ ਸਭ ਤੋਂ ਵੱਧ ਅਨੁਸ਼ਾਸਣ ਸਾਡੇ ਦੇਸ਼ ਵਿਚ ਹੀ ਹੋਣਾ ਚਾਹੀਦਾ ਸੀ ਪਰ ਹਕੀਕਤ ਇਸ ਤੋਂ ਉਲਟ ਹੈ ਅੱਜ ਸਾਡੇ ਦੇਸ਼ ਵਿਚ ਸਭ ਤੋਂ ਵੱਧ ਰਿਸ਼ਵਤਖੋਰੀ, ਚੋਰੀ, ਡਾਕੇ, ਬਿਮਾਰੀਆਂ, ਦੁਰਘਟਨਾਵਾਂ, ਕੀ ਧਰਮ ਦੇ ਅਨੁਸ਼ਾਸਣ ਕਰਕੇ ਹੀ ਹਨ? ਅੱਜ ਇਹ ਗੱਲ ਸਥਾਪਤ ਹੋ ਚੁੱਕੀ ਹੈ ਕਿ ਜਿਹੜੇ ਦੇਸ਼ਾਂ ਵਿਚ ਜ਼ਿਆਦਾ ਲੋਕ ਤਰਕਸ਼ੀਲ ਜਾਂ ਨਾਸਤਿਕ ਹਨ ਉਹ ਜ਼ਿਆਦਾ ਸ਼ਾਂਤ ਹਨ।
ਸੋ ਜਿਹੜੀਆਂ ਗੱਲਾਂ ਕਰਕੇ ਗੁਣਹੀਣ ਜੀ ਨੇ ਧਰਮਾਂ ਦਾ ਗੁਣਗਾਣ ਕੀਤਾ ਹੈ ਮੈਨੂੰ ਤਾਂ ਤਸਵੀਰ ਉਸਦੇ ਉਲਟ ਨਜ਼ਰ ਆਉਂਦੀ ਹੈ।
