ਆਮ ਤੌਰ ਤੇ ਇਸਤਰੀਆਂ ਵਿੱਚ ਹਰ ਮਹੀਨੇ ਇੱਕ ਆਂਡਾ ਪੈਦਾ ਹੁੰਦਾ ਹੈ ਇਸਨੂੰ ੌਵੁਮ ਕਿਹਾ ਜਾਂਦਾ ਹੈ। ਪੁਰਸ਼ ਦੇ ਸੈੱਲ ਨੂੰ ਕਰੋਮੋੋਸੋਮ ਕਿਹਾ ਜਾਂਦਾ ਹੈ। ਜਦੋਂ ਇੱਕ ੌਵੁਮ ਕਰੋਮੋਸੋਮ ਨਾਲ ਮਿਲਕੇ 280 ਦਿਨ ਵਧਦਾ ਰਹਿੰਦਾ ਹੈ ਤਾਂ ਇੱਕ ਹੀ ਬੱਚਾ ਪੈਦਾ ਹੁੰਦਾ ਹੈ। ਜੇ ੌਵੁਮ ਤੇ ਕਰੋਮੋਸੋਮ ਦੇ ਮੇਲ ਦੇ 1-2 ਦਿਨਾਂ ਦੇ ਅੰਦਰ ਹੀ ਇਹ ਦੋ ਭਾਗਾਂ ਵਿੱਚ ਟੁੱਟ ਜਾਵੇ ਤਾਂ ਦੋ ਬੱਚਿਆਂ ਦਾ ਵਿਕਾਸ ਹੋਣਾ ਸ਼ੁਰੂ ਹੋ ਜਾਂਦਾ ਹੈ। ਇਹ ਦੋਵੇਂ ਬੱਚੇ ਸਮਾਨ ਗੁਣਾਂ ਵਾਲੇ ਜਾਂ ਤਾਂ ਲੜਕੇ ਜਾਂ ਲੜਕੀਆਂ ਹੀ ਹੋਣਗੀਆਂ। ਅਰਥਾਤ ਇਹਨਾਂ ਦਾ ਲਿੰਗ ਅਲੱਗ ਅਲੱਗ ਨਹੀ ਹੋਵੇਗਾ। ਕਈ ਵਾਰ ੌਵੁਮ ਤੇ ਕਰੋਮੋਸੋਮ ਦੇ ਮੇਲ ਤੋਂ ਬਾਅਦ ਬੇਸ਼ਕ ਆਂਡਾ ਦੋ ਭਾਗਾਂ ਵਿੱਚ ਅੰਸ਼ਕ ਤੌਰ ਤੇ ਟੁੱਟ ਜਾਂਦਾ ਹੈ ਪਰ ਕਈ ਵਾਰ ਜੁੜਵੇਂ ਬੱਚਿਆਂ ਦੇ ਕਈ ਜਰੂਰੀ ਅੰਗ ਰਹਿ ਜਾਂਦੇ ਹਨ। ਅਜਿਹੇ ਬੱਚਿਆਂ ਨੂੰ ਸਿਆਮੀ ਬੱਚੇ ਕਿਹਾ ਜਾਂਦਾ ਹੈ। ਤੇ ਸਾਰੀ ਜਿੰਦਗੀ ਇੱਕ ਦੂਜੇ ਨਾਲ ਜੁੜੇ ਰਹਿੰਦੇ ਹਨ। ਕਈ ਵਾਰ ਔਰਤਾ ਵਿੱਚ ਇੱਕੋ ਸਮੇਂ ਇੱਕ ਤੋਂ ਵੱਧ ੌਵੁਮ ਪੈਂਦਾ ਹੋ ਜਾਂਦਾ ਹਨ ਤੇ ਸਮਾਨ ਗਿਣਤੀ ਦੇ ਕਰੋਮੋਸੋਮਾਂ ਨਾਲ ਮਿਲ ਜਾਂਦੇ ਹਨ ਇਸ ਤਰ੍ਹਾਂ ਦੋ ਜਾਂ ਦੋ ਤੋਂ ਵੱਧ ਬੱਚੇ ਪੈਦਾ ਹੋ ਜਾਂਦਾ ਹਨ। ਇਹਨਾਂ ਦੇ ਲਿੰਗ ਇੱਕੋ ਜਿਹੇ ਜਾਂ ਅਲੱਗ ਅਲੱਗ ਵੀ ਹੋ ਸਕਦੇ ਹਨ। 22 ਅਪ੍ਰੈਲ 1946 ਨੂੰ ਬ੍ਰਾਜੀਲ ਦੀ ਇੱਕ ਔਰਤ ਨੇ ਇੱਕੋ ਸਮਂੇ 10 ਬੱਚਿਆਂ ਨੂੰ ਜਨਮ ਦਿੱਤਾ ਸੀ। ਇਹਨਾਂ ਵਿੱਚੋਂ 2 ਲੜਕੇ ਅਤੇ 8 ਲੜਕੀਆਂ ਸਨ।
