ਲੜਕਾ ਜਾਂ ਲੜਕੀ ਕਿਵੇਂ ਪੈਦਾ ਹੁੰਦੀ ਹੈ?

ਅਸੀਂ ਜਾਣਦੇ ਹਾਂ ਕਿ ਹਰੇਕ ਬੱਚਾ ਆਪਣੀ ਮਾਤਾ ਤੋਂ ਇੱਕ ਅਤੇ ਆਪਣੇ ਪਿਤਾ ਤੋਂ ਇੱਕ ਸੈੱਲ ਪ੍ਰਾਪਤ ਕਰਕੇ ਆਪਣੇ ਜੀਵਨ ਦਾ ਮੁੱਢ ਸ਼ੁਰੂ ਕਰਦਾ ਹੈ। ਮਾਤਾ ਦਾ ਸੈਲ ਉਸ ਆਂਡੇ ਵਿੱੱਚ ਹੁੰਦਾ ਹੈ ਜੋ ਹਰ ਜੁਆਨ ਔਰਤ ਮਹੀਨੇ ਵਿੱਚ ਇੱਕ ਵਾਰ ਪੈਦਾ ਕਰਦੀ ਹੈ। ਪਿਤਾ ਦਾ ਸੈੱਲ ਉਸਦੇ ਵੀਰਯ ਵਿੱਚ ਹੁੰਦਾ ਹੈ। ਆਂਡੇ ਤੇ ਵੀਰਯ ਦੇ ਮਿਲਾਪ ਨਾਲ ਹੀ ਜੀਵਨ ਦੀ ਸ਼ੁਰੂਆਤ ਹੁੰਦੀ ਹੈ। ਮਾਂ ਦੇ ਆਂਡੇ ਵਿੱਚ ਇੱਕੋ ਹੀ ਕਿਸਮ ਦੇ ਣ ਕਰੋਮੋਸੋਮ ਹੁੰਦੇ ਹਨ ਪਰ ਪਿਤਾ ਦੇ ਵੀਰਯ ਵਿੱਚ ਣ ਕਰੋਮੋਸੋਮ ਤੇ ੇ ਕਰੋਮੋਸੋਮ ਹੁੰਦੇ ਹਨ। ਹੁਣ ਜੇ ਪਿਤਾ ਦੇ ਵੀਰਯ ਵਿਚਲਾ ਣ ਕਰੋਮੋਸੋਮ ਮਾਤਾ ਦੇ ਆਂਡੇ ਵਿਚਲੇ ਣ ਕਰੋਮੋਸੋਮ ਨਾਲ ਮਿਲਦਾ ਹੈ ਤਾਂ ਲੜਕੀ ਪੈਦਾ ਹੁੰਦੀ ਹੈ ਪਰ ਜੇ ਪਿਤਾ ਦੇ ਵੀਰਯ ਵਿੱਚੋਂ ੇ ਕਰੋਮੋਸੋਮ ਮਾਤਾ ਦੇ ਆਂਡੇ ਦੇ ਕਰੋਮੋਸੋਮ ਨਾਲ ਮਿਲਦਾ ਹੈ ਜਿਹੜਾ ਹਮੇਸ਼ਾ ਹੀ ਣ ਹੁੰਦਾ ਹੈ ਤਾਂ ਲੜਕਾ ਪੈਦਾ ਹੁੰਦਾ ਹੈ। ਇਸ ਤਰ੍ਹਾਂ ਲੜਕੇ ਜਾਂ ਲੜਕੀ ਨੂੰ ਜਨਮ ਦੇਣਾ ਮਾਤਾ ਦੇ ਵਸ ਨਹੀ ਹੁੰਦਾ ਸਗੋਂ ਪਿਤਾ ਦੇ ਵਸ ਹੁੰਦਾ ਹੈ ਪਰ ਇੱਥੇ ਦੋਸ਼ੀ ਔਰਤਾ ਨੂੰ ਠਹਿਰਾਇਆ ਜਾਂਦਾ ਹੈ। ਇੱਥੇ ਹੀ ਬੱਸ ਨਹੀਂ ਕਈ ਵਾਰੀ ਮਾਤਾ ਪਿਤਾ ਦੇ ਦੋ ਕਰੋਮੋਸੋਮਾਂ ਦੇ ਜੁੜਨ ਦੇ ਬਜਾਏ ਤਿੰਨ ਕਰੋਮੋਸੋਮ ਵੀ ਜੁੜ ਜਾਂਦੇ ਹਨ ਅਜਿਹੀ ਹਾਲਤ ਵਿੱਚ ਖੁਸਰੇ ਤੇ ਅਜਿਹੀ ਕਿਸਮ ਦੇ ਨੁਕਸਾਂ ਵਾਲੇ ਹੋਰ ਬੱਚੇ ਪੈਦਾ ਹੁੰਦੇ ਹਨ।

Back To Top