ਸੱਪ ਕੁੰਜ ਕਿਵੇਂ ੳਤਾਰਦਾ ਹੈ?

ਮੇਘ ਰਾਜ ਮਿੱਤਰ

ਸੱਪ ਜ਼ਮੀਨ ਤੇ ਸਰਕ ਕੇ ਸਫਰ ਕਰਦਾ ਹੇੈ। ਇਸ ਤਰ੍ਹਾਂ ਉਸਦੀ ਚਮੜੀ ਥੱਲੇ ਤੋਂ ਫਟ ਜਾਂਦੀ ਹੈ। ਇਸਨੂੰ ਬਦਲਣਾ ਸੱਪਾਂ ਦੀ ਲੋੜ ਹੁੰਦੀ ਹੈ। ਨਵੀਂ ਚਮੜੀ ਪੁਰਾਣੀ ਦੇ ਥੱਲੇ ਹੀ ਬਣਨੀ ਸ਼ੁਰੂ ਹੋ ਜਾਂਦੀ ਹੈ। ਜਦੋਂ ਇਹ ਪੂਰੀ ਤਰ੍ਹਾਂ ਤਿਆਰ ਹੋ ਜਾਂਦੀ ਹੈ ਤਾਂ ਸੱਪ ਦੇ ਸਰੀਰ ਵਿੱਚੋਂ ਇੱਕ ਰਸ ਨਿਕਲਦਾ ਹੇੈ। ਜਿਹੜਾ ਦੋਹਾਂ ਚਮੜੀਆਂ ਦੇ ਵਿਚਕਾਰ ਆ ਜਾਂਦਾ ਹੈ ਤੇ ਇਹ ਤੇਲ ਦੀ ਤਰ੍ਹਾਂ ਚੀਕਣ ਹੁੰਦਾ ਹੈ। ਇਸ ਨਾਲ ਸੱਪ ਨੂੰ ਕੁਝ ਦਿਨ ਲਈ ਧੁੰਦਲਾ ਵਿਖਾਈ ਦੇਣਾ ਸ਼ੁਰੂ ਹੋ ਜਾਂਦਾ ਹੈ। ਇਸ ਲਈ ਸੱਪ ਇਹਨਾਂ ਦਿਨਾਂ ਵਿੱਚ ਲੁਕ ਕੇ ਆਪਣੇ ਮੂੰਹ ਵਾਲੇ ਪਾਸੇ ਤੋਂ ਪੁਰਾਣੀ ਚਮੜੀ ਨੂੰ ਉਲਟਾ ਲੈਂਦਾ ਹੈ। ਇਸ ਤਰ੍ਹਾਂ ਇਹ ਇਸ ਵਿੱਚੋਂ ਪੂਰੀ ਤਰਾਂ ਨਿਕਲ ਜਾਂਦਾ ਹੈ।

 

Back To Top